ਹੁਸ਼ਿਆਰਪੁਰ: 25 ਅਕਤੂਬਰ ਨੂੰ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ, ਵੋਟਰ ਸੂਚੀ ਲਈ ਮਿਲੇਗੀ ਮਦਦ
ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ-2026 ਤਹਿਤ 25 ਅਕਤੂਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲੱਗਣਗੇ। ਬੀ.ਐਲ.ਓਜ਼ ਵੋਟਰਾਂ ਦੀ ਸਹਾਇਤਾ ਕਰਨਗੇ। ਇਸ ਤੋਂ ਇਲਾਵਾ ਅਗਲੇ 10 ਦਿਨਾਂ ਲਈ ਹਲਕਾ ਪੱਧਰ 'ਤੇ ਹੈਲਪਡੈਸਕ ਵੀ ਬਣਾਏ ਜਾਣਗੇ।