ਖੰਨਾ: ਪਾਇਲ ਦੇ ਵਿਧਾਇਕ ਹਲਕੇ 'ਚ ਮੀਂਹ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ 'ਚ ਰੁੱਝੇ ਪਿਛਲੇ 5 ਦਿਨਾਂ ਤੋਂ ਲੋੜਵੰਦ ਪਰਿਵਾਰਾਂ ਦੀ ਕਰ ਰਹੇ ਹਨ ਸੇਵਾ
ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਆਪਣੇ ਹਲਕਾ ਪਾਇਲ ਵਿਖੇ ਲੋਕਾਂ ਦੀ ਸੇਵਾ ਕਰਨ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਵੱਲੋਂ ਪਿਛਲੇ 5 ਦਿਨਾਂ ਤੋਂ ਆਪਣੇ ਦਫ਼ਤਰ ਵਿਖੇ ਲੋੜਵੰਦ ਪਰਿਵਾਰਾਂ ਨੂੰ ਤ੍ਰਿਪਾਲਾਂ ਵੰਡੀਆਂ ਜਾ ਰਹੀਆਂ ਹਨ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਜਿਸਦੇ ਤਹਿਤ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਈ ਅਹਿਮ ਫ਼ੈਸਲੇ ਕੀਤੇ ਹਨ