ਲਹਿਰਾ: ਧਰਨੇ ਵਿੱਚ ਹੋਏ ਕਿਸਾਨ ਦੀ ਮੌਤ ਨੂੰ ਲੈ ਕੇ ਲਹਿਰਾ ਗਾਗਾ ਦੇ ਐਸਡੀਐਮ ਦਫਤਰ ਵਿਖੇ ਕਿਸਾਨ ਯੂਨੀਅਨ ਨੇ ਲਗਾਇਆ ਪੱਕਾ ਮੋਰਚਾ
Lehra, Sangrur | Apr 12, 2024 ਧਰਨੇ ਦਾ ਦੌਰਾਨ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਮੁਆਵਜ਼ਾ ਦਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾ ਵੱਲੋਂ ਐਸਡੀਐਮ ਦਫਤਰ ਲਹਿਰਾ ਵਿਖੇ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਲੰਘੀ ਅਪਰੈਲ ਨੂੰ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ਦੇ ਪੰਜਾਬ ਵਿੱਚ ਪ੍ਰਾਈਵੇਟ ਸਾਇਲੋ ਦੇ ਸਰਕਾਰੀ ਕਰਨ ਦੀ ਮੰਗ ਨੂੰ ਲੈ ਕੇ ਲੱਗੇ ਧਰਨੇ ਦੌਰਾਨ ਸੁਨਾਮ ਵਿਖੇ ਕਰਮਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ