ਪਾਇਲ: ਦੋਰਾਹਾ ਵਿਖੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵਿਸ਼ੇਸ਼ ਕੈਂਪ, ਦਿਵਿਆਂਗ ਲੋਕਾਂ ਨੂੰ ਦਿੱਤੀ ਜਾਣਕਾਰੀ
Payal, Ludhiana | Apr 11, 2024 ਇਹ ਕੈਂਪ ਦੁਪਹਿਰ ਕਰੀਬ 12 ਵਜੇ ਸ਼ੁਰੂ ਹੋਇਆ। ਜਿਸ ਵਿੱਚ ਸਿਵਲ ਪ੍ਰਸ਼ਾਸਨ ਦੇ ਕਈ ਅਧਿਕਾਰੀ ਆਏ। ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਪੋਲਿੰਗ ਸਟੇਸ਼ਨਾਂ ਉਪਰ ਢੁਕਵੇਂ ਪ੍ਰਬੰਧ ਕੀਤੇ ਹਨ। ਦਿਵਿਆਂਗ ਵੋਟਰਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਘਰ ਤੋਂ ਲੈ ਕੇ ਵੋਟ ਪਵਾਉਣ ਉਪਰੰਤ ਘਰ ਛੱਡਣ ਤੱਕ ਦਾ ਇੰਤਜਾਮ ਕੀਤਾ ਜਾਵੇਗਾ।