ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਸਾੜਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਧਾਮੀ ਨੇ ਕੇਂਦਰ ਅਤੇ ਜੰਮੂ-ਕਸ਼ਮੀਰ ਸਰਕਾਰ ਤੋਂ ਉੱਚ ਪੱਧਰੀ ਜਾਂਚ ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ।