ਮੁਕਤਸਰ: ਵਧੀਕ ਡਿਪਟੀ ਕਮਿਸ਼ਨਰ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ
15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੀ ਡਿਉਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।