ਪਟਿਆਲਾ: ਚਿਤਕਾਰਾ ਯੂਨੀਵਰਸਿਟੀ ਹੰਗਾਮਾ: ਪਟਿਆਲਾ ਪੁਲਿਸ ਵੱਲੋਂ ਤੀਜਾ ਮੁਲਜ਼ਮ ਗ੍ਰਿਫ਼ਤਾਰ
ਚਿਤਕਾਰਾ ਯੂਨੀਵਰਸਿਟੀ ਵਿਖੇ ਹੋਏ ਹੰਗਾਮੇ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਫਤਿਹਾਬਾਦ ਦੇ ਪਾਰਥ ਮਹਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ 'ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 3 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।