ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਤੇ ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਨੇ ਸ਼ਾਮ 5 ਵਜੇ ਬੱਸ ਸਟੈਂਡ ਵਿਖੇ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕਰ ਰਹੇ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਦੀ ਹੜਤਾਲ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਪ੍ਰਦਰਸ਼ਨਾਂ ਦੇ ਵਿੱਚੋਂ ਜਨਮੀ ਆਮ ਆਦਮੀ ਪਾਰਟੀ ਅੱਜ ਪ੍ਰਦਰਸ਼ਨਕਾਰੀਆਂ ਤੇ ਹੀ ਕੋਹਰਾਮ ਕਰ ਰਹੀ ਹੈ