ਸੁਨਾਮ: ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੂਬਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਸੁਨਾਮ ਪਹੁੰਚੇ
Sunam, Sangrur | Jul 31, 2024 ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਦੀ ਧਰਤੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਟ ਮੰਤਰੀ ਅਮਨ ਅਰੋੜਾ ਵੱਲੋਂ ਸੂਬਾ ਪੱਧਰੀ ਸਮਾਗਮ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਇਸ ਮੌਕੇ ਉਹਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ਤੇ ਚਲਦਿਆਂ ਅੱਗੇ ਵੱਧ ਰਹੀ ਹੈ,