ਮੁਕਤਸਰ: ਗੁਰੂ ਹਰਸਹਾਇ ਰੋਡ 'ਤੇ ਮੁਕਤਸਰ ਪੁਲਿਸ ਨੇ ਨਸ਼ੀਲੇ ਪਦਾਰਥ ਨਾਲ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
ਸ੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਗੁਰੂ ਹਰਸਹਾਇ ਰੋਡ ਤੇ ਰਾਕੇਸ਼ ਕੁਮਾਰ ਵਾਸੀ ਸੰਧੂ ਕਲੋਨੀ ਅਤੇ ਸਚਿਨ ਕੁਮਾਰ ਵਾਸੀ ਜਲਾਲਾਬਾਦ ਰੋਡ ਨੂੰ ਪੰਜ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ । ਦੁਪਹਿਰ 3 ਵਜੇ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹਨਾਂ ਦੱਸਿਆ ਕਿ ਪੁਲਿਸ ਨਸ਼ੇ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ।