ਮੁਕਤਸਰ: ਸੰਸਦ ਮੈਂਬਰ ਰਾਜਾ ਵੜਿੰਗ ਨੇ ਕੰਗਣਾ ਰਣੌਤ ਵੱਲੋਂ ਕਿਸਾਨਾਂ 'ਤੇ ਦਿੱਤੇ ਬਿਆਨ ਦੀ ਕੀਤੀ ਨਿਖੇਧੀ
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੰਗਣਾ ਰਣੌਤ ਦੇ ਕਿਸਾਨ ਅੰਦੋਲਨ ਸਬੰਧੀ ਬਿਆਨ ਤੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਇਕ ਔਰਤ ਬੇ ਫਾਲਤੂ ਗੱਲਾਂ ਕਰ ਰਹੀ, ਇਹ ਇਕ ਪਾਗਲ ਇਨਸਾਨ ਦੀ ਨਿਸ਼ਾਨੀ ਹੈ,ਉਹਨਾਂ ਕਿਹਾ ਕਿ ਉਹ ਮੀਡੀਆ ' ਚ ਆਉਣ ਲਈ ਅਜਿਹੀਆਂ ਗੱਲਾਂ ਕਰ ਰਹੀ ਹੈ। ਰਾਜਾ ਵੜਿੰਗ ਨੇ ਤੰਜ ਕੱਸਦੇ ਕਿਹਾ ਕੰਗਣਾ ਰਣੌਤ ਨੂੰ ਦਿਮਾਗੀ ਇਲਾਜ ਦੀ ਲੋੜ ਹੈ।