ਨੰਗਲ: ਨੰਗਲ–ਅਨੰਦਪੁਰ ਸਾਹਿਬ ਮਾਰਗ 'ਤੇ ਭਿਆਨਕ ਹਾਦਸਾ, ਬੱਸ ਤੇ ਕਾਰ ਦੀ ਟੱਕਰ ਵਿੱਚ ਚਾਲਕ ਜ਼ਖ਼ਮੀ
ਨੰਗਲ–ਸ੍ਰੀ ਅਨੰਦਪੁਰ ਸਾਹਿਬ ਮਾਰਗ 'ਤੇ ਪਿੰਡ ਰਾਏਪੁਰ ਪੱਟੀ ਨੇੜੇ ਹਿਮਾਚਲ ਰੋਡਵੇਜ਼ ਦੀ ਬੱਸ ਅਤੇ ਹਰਿਆਣਾ ਨੰਬਰ ਦੀ ਕਾਰ ਦੀ ਟੱਕਰ ਹੋ ਗਈ। ਓਵਰਟੇਕ ਕਰਨ ਦੀ ਕੋਸ਼ਿਸ਼ ਵਿੱਚ ਕਾਰ ਬੇਕਾਬੂ ਹੋ ਕੇ ਬੱਸ ਨਾਲ ਟਕਰਾਈ। ਜ਼ਖ਼ਮੀ ਕਾਰ ਚਾਲਕ ਨੂੰ ਨੰਗਲ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।