ਅੰਮ੍ਰਿਤਸਰ 2: ਅੰਮ੍ਰਿਤਸਰ ਪਹੁੰਚੇ ਕੇਂਦਰੀ ਰਾਜ ਮੰਤਰੀ ਸੰਜੇ ਸੇਠ, ਦਰਬਾਰ ਸਾਹਿਬ ‘ਚ ਮੱਥਾ ਟੇਕਿਆ, ਕਿਹਾ– ਬਾਢ਼ ਪੀੜਤਾਂ ਲਈ ਸਰਕਾਰ ਵਚਨਬੱਧ
ਕੇਂਦਰੀ ਰਾਜ ਮੰਤਰੀ ਸੰਜੇ ਸੇਠ ਅੰਮ੍ਰਿਤਸਰ ਪਹੁੰਚੇ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ‘ਚ ਨਤਮਸਤਕ ਹੋਏ। ਉਹਨਾਂ ਨੇ ਕਿਹਾ ਕਿ ਬਾਢ਼ ਪੀੜਤ ਇਲਾਕਿਆਂ ਦਾ ਅੱਜ ਦੌਰਾ ਕੀਤਾ ਜਾਵੇਗਾ ਤੇ ਪ੍ਰਭਾਵਿਤ ਲੋਕਾਂ ਨੂੰ ਪੂਰੀ ਰਾਹਤ ਮਿਲੇਗੀ। ਸੇਠ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਪੰਜਾਬ ਦੀ ਖੁਸ਼ਹਾਲੀ ਲਈ ਹਰ ਸੰਭਵ ਯਤਨ ਕਰ ਰਹੀ ਹੈ।