ਅੰਮ੍ਰਿਤਸਰ 2: ਜੰਡਿਆਲਾ ਗੁਰੂ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ, 5 ਲੱਖ ਸ਼ਰਧਾਲੂ ਲੈ ਚੁੱਕੇ ਹਨ ਲਾਭ
ਜੰਡਿਆਲਾ ਗੁਰੂ ਦੇ ਪਿੰਡ ਜੰਡ ਤੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾਈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਸ੍ਰੀ ਨੈਣਾ ਦੇਵੀ ਦੇ ਦਰਸ਼ਨ ਕਰੇਗੀ। ਹੁਣ ਤੱਕ 5 ਲੱਖ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ।