ਮਲੇਰਕੋਟਲਾ: ਜ਼ਿਲਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਵੱਲੋਂ ਆਪਣੇ ਦਫਤਰ ਵਿੱਚ ਖੜ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਹੱਲ ਕਰਾਉਣ ਦਾ ਭਰੋਸਾ ਦਿੱਤਾ।
ਜ਼ਿਲਾ ਪੁਲਿਸ ਮੁਖੀ ਸ. ਗਗਨ ਅਜੀਤ ਸਿੰਘ ਜੋ ਲਗਾਤਾਰ ਲੋਕਾਂ ਵਿੱਚ ਵਿਚਰਦੇ ਰਹਿੰਦੇ ਨੇ ਅਤੇ ਆਪਣੇ ਦਫਤਰ ਵਿੱਚ ਖੜ ਕੇ ਉਹਨਾਂ ਵੱਲੋਂ ਸ਼ਿਕਾਇਤਾਂ ਲੈ ਕੇ ਆਏ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਸੰਬੰਧਿਤ ਪੁਲਿਸ ਮੁਲਾਜ਼ਮਾਂ ਨੂੰ ਬੁਲਾ ਕੇ ਇਹਨਾਂ ਸ਼ਿਕਾਇਤਾਂ ਦਾ ਫੌਰੀ ਤੌਰ ਤੇ ਹੱਲ ਕਰਨ ਦੇ ਹੁਕਮ ਜਾਰੀ ਕੀਤੇ ਤੇ ਕਿਹਾ ਲੋਕਾਂ ਨੂੰ ਨਾ ਆਵੇ ਕੋਈ ਦਿੱਕਤ ਪਰੇਸ਼ਾਨੀ।