ਅੰਮ੍ਰਿਤਸਰ 2: ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਅੰਮ੍ਰਿਤਸਰ ਏਅਰਪੋਰਟ ਪਹੁੰਚੇ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਜਾਇਜ਼ਾ ਤੇ ਦਿੱਤਾ ਭਰੋਸਾ
ਅੰਮ੍ਰਿਤਸਰ ਏਅਰਪੋਰਟ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਹਕੀਕਤ ਵੇਖਣ ਤੇ ਕੇਂਦਰ ਨੂੰ ਰਿਪੋਰਟ ਭੇਜਣ ਲਈ ਭੇਜਿਆ ਹੈ। ਉਨ੍ਹਾਂ ਨਾਲ ਤਰੁਣ ਚੁਗ, ਸੁਨੀਲ ਜਾਖੜ, ਰਵਨੀਤ ਸਿੰਘ ਬਿੱਟੂ ਸਮੇਤ ਬੀਜੇਪੀ ਆਗੂ ਮੌਜੂਦ ਸਨ। ਚੌਹਾਨ ਨੇ ਭਰੋਸਾ ਦਿੱਤਾ ਕਿ ਕੇਂਦਰ ਹਰ ਸੰਭਵ ਸਹਾਇਤਾ ਕਰੇਗਾ।