ਜਲਾਲਾਬਾਦ: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਨੋਨੀ ਮਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਲਾਲਾਬਾਦ ਦੀ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼
ਸ਼੍ਰੋਮਣੀ ਅਕਾਲੀਦਲ ਨੇਤਾ ਵਰਦੇਵ ਸਿੰਘ ਨੋਨੀ ਮਾਨ ਨੂੰ ਪੁਲਿਸ ਨੇ ਮੁਹਾਲੀ ਤੋਂ ਗਿਰਫਤਾਰ ਕਰ ਲਿਆ ਹੈ । ਜਾਣਕਾਰੀ ਮੁਤਾਬਕ ਪੰਚਾਇਤੀ ਚੋਣਾਂ ਦੌਰਾਨ ਜਲਾਲਾਬਾਦ ਦੇ ਬੀਡੀਪੀਓ ਦਫਤਰ ਦੇ ਵਿੱਚ ਗੋਲੀ ਚੱਲੀ ਸੀ । ਵਰਦੇਵ ਸਿੰਘ ਨੋਨੀਮਾਨ ਅਤੇ ਨਰਦੇਵ ਸਿੰਘ ਬੋਬੀ ਮਾਨ ਸਮੇਤ ਪੰਜ ਲੋਕਾਂ ਤੇ ਪੁਲਿਸ ਨੇ 307 ਦਾ ਮਾਮਲਾ ਦਰਜ ਕੀਤਾ ਸੀ । ਤਕਰੀਬਨ ਦੋ ਮਹੀਨੇ ਪਹਿਲਾਂ ਬੋਬੀਮਾਨ ਦੀ ਗਿਰਫਤਾਰੀ ਹੋ ਚੁੱਕੀ ਹੈ । ਹੁਣ ਨੋਨੀ ਮਾਨ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ।