ਗਿੱਦੜਬਾਹਾ: ਪਿੰਡ ਛੱਤੇਆਣਾ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ
ਗਿੱਦੜਬਾਹਾ ਸਬ ਡਵੀਜ਼ਨ ਦੇ ਪਿੰਡ ਛੱਤੇਆਣਾ ਵਿਖੇ ਡਾ.ਅਜੀਤਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ ਦੀ ਪ੍ਰਧਾਗੀ ਹੇਠ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਐਸ.ਡੀ.ਐਮ. ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸਹੁਲਤਾਂ ਮੁਹੱਈਆ ਕਰਵਾਈਆ ਜਾ ਰਹੀਆਂ ਹਨ। ਅਤੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਜਿ਼ਲ੍ਹੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।