ਗਿੱਦੜਬਾਹਾ: ਬੀਜੇਪੀ ਸਰਕਾਰ ਬਹੁਤਾ ਲੰਬਾ ਸਮਾਂ ਨਹੀ ਚੱਲੇਗੀ : ਪੀਪੀਸੀਸੀ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ
ਬੀਜੇਪੀ ਸਰਕਾਰ ਬਹੁਤਾ ਲੰਮਾ ਸਮਾਂ ਨਹੀਂ ਚੱਲੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਅਤੇ ਪੀਪੀਸੀਸੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਗਿੱਦੜਬਾਹਾ ਵਿਖੇ ਮੀਡੀਆ ਦੇ ਨਾਲ ਸਾਂਝਾ ਕੀਤਾ ਗਿਆ। ਇਸ ਸਮੇਂ ਉਹਨਾਂ ਕਿਹਾ ਕਿ ਉਹ ਗਿੱਦੜਬਾਹਾ ਹਲਕੇ ਦੇ ਲੋਕਾਂ ਦਾ ਦੇਣਾ ਕਦੇ ਵੀ ਨਹੀਂ ਦੇ ਸਕਦੇ । ਉਹਨਾਂ ਕਿਹਾ ਕਿ ਗਿੱਦੜਬਾਹਾ ਹਲਕੇ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।