ਮੁਕਤਸਰ: ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਤੀਸਰਾ ਅਥਲੈਟਿਕਸ ਟੂਰਨਾਮੈਂਟ ਦਾ ਆਯੋਜਨ, ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਵਿਸ਼ੇਸ਼ ਤੌਰ 'ਤੇ ਹੋਏ ਸ਼ਾਮਲ
ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਸ਼ਹੀਦ ਫੌਜੀ ਪ੍ਰਭਜੋਤ ਸਿੰਘ ਬਰਾੜ ਦੀ ਯਾਦ ਨੂੰ ਸਮਰਪਿਤ ਤੀਸਰਾ ਅਥਲੈਟਿਕਸ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਸ਼ਾਮ ਕਰੀਬ 5 ਵਜੇ ਤੱਕ ਚੱਲੇ ਟੂਰਨਾਮੈਂਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।