ਰੂਪਨਗਰ: ਰੂਪਨਗਰ ਪੁਲਿਸ ਦੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕੀਤੀ ਕਾਰਵਾਈ
ਜ਼ਿਲ੍ਾ ਪੁਲਿਸ ਰੂਪ ਨਗਰ ਦੇ ਵੱਲੋਂ ਅੱਜ ਰੂਪਨਗਰ ਜ਼ਿਲੇ ਦੇ ਵੱਖ-ਵੱਖ ਸਥਾਨਾਂ ਤੇ ਵਿਸ਼ੇਸ਼ ਨਾਕੇਬੰਦੀ ਦੌਰਾਨ ਜਿੱਥੇ ਆਉਣ ਜਾਣ ਵਾਲੇ ਸ਼ੱਕੀ ਵਹੀਕਲਾਂ ਦੀ ਬਰੀਕੀ ਦੇ ਨਾਲ ਚੈਕਿੰਗ ਕੀਤੀ ਗਈ ਉੱਥੇ ਹੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅੱਧਾ ਦਰਜਨ ਵਾਹਨਾਂ ਤੇ ਕਾਰਵਾਈ ਵੀ ਕੀਤੀ ਗਈ। ਇਸ ਮੌਕੇ ਤੇ ਬੁਲਟ ਦੇ ਪਟਾਕੇ ਪਾਉਣ ਵਾਲਿਆਂ ਤੇ ਪੁਲਿਸ ਸਖਤੀ ਦੇ ਨਾਲ ਪੇਸ਼ ਆਉਂਦੀ ਦਿਖਾਈ ਦਿੱਤੀ।