ਮੁਕਤਸਰ: ਪਿੰਡ ਭੁੱਲਰ ਕਤਲਕਾਂਡ ਦੇ ਮੁਲਜ਼ਮ ਨੂੰ ਪੁਲਿਸ ਨੇ ਕੁੱਝ ਹੀ ਘੰਟਿਆਂ ਵਿੱਚ ਰਾਈਫਲ ਸਮੇਤ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲਾ ਪੁਲਿਸ ਨੇ ਬੀਤੀ 22 ਮਾਰਚ ਨੂੰ ਪਿੰਡ ਭੁੱਲਰ ਵਿਖੇ ਹੋਏ ਕਤਲ ਕਾਂਡ ਦੇ ਮੁਲਜ਼ਮ ਨੂੰ ਕੁੱਝ ਹੀ ਘੰਟਿਆਂ ਵਿੱਚ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਤੇ ਕੋਲੋਂ ਕਤਲ ਕਾਂਡ ਨੂੰ ਅੰਜਾਮ ਦੇਣ ਲਈ ਵਰਤੀ ਗਈ ਰਾਇਫਲ ਵੀ ਬਰਾਮਦ ਕਰ ਲਈ ਹੈ। ਇਸ ਮਾਮਲੇ ਦਾ ਖ਼ੁਲਾਸਾ ਐਸਐਸਪੀ ਡਾ. ਅਖਿਲ ਚੌਧਰੀ ਵੱਲੋਂ ਕਰੀਬ 12:30 ਵਜੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।