ਫਾਜ਼ਿਲਕਾ: 1984 ਸਿੱਖ ਕਤਲੇਆਮ ਦੇ ਦੋਸ਼ੀਆ ਨੂੰ ਸਜ਼ਾਵਾਂ ਦਿਵਾਉਣ ਲਈ ਐਮ ਆਰ ਕਾਲਜ ਵਿਖੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ
ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਐਮ.ਆਰ.ਸਰਕਾਰੀ ਕਾਲਜ ਫਾਜ਼ਿਲਕਾ ਵਿੱਖੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ, ਸਿਆਸੀ ਕਾਰਕੁੰਨਾਂ ਤੇ ਹਵਾਲਾਤੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਾਲਜ ਦੇ ਗੇਟ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਲ ਹੀ ਪੰਜਾਬ ਯੂਨੀਵਰਸਿਟੀ ਸੈਨਟ ਭੰਗ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ।