ਰੂਪਨਗਰ: ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੇਲ੍ਹ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ
ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀਆਂ ਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਤੇ ਹੋਰ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਪਰਸਨ ਰਮੇਸ਼ ਕੁਮਾਰੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਅਚਨਚੇਤ ਦੌਰੇ ਦੌਰਾਨ ਉਨ੍ਹਾਂ ਨੇ ਪੂਰੀ ਜੇਲ੍ਹ ਦਾ ਮੁਆਇਨਾ ਕੀਤਾ ਤੇ ਜੇਲ੍ਹ ਪ੍ਰਸਾਸ਼ਨ ਨੂੰ ਜਰੂਰੀ ਨਿਰਦੇਸ਼ ਦਿੱਤੇ।