ਸੰਗਰੂਰ: ਘੇਰ ਕੇ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ 3 ਆਰੋਪੀਆਂ ਖਿਲਾਫ ਕੀਤਾ ਮੁਕਦਮਾ ਦਰਜ
ਮਾਮਲਾ ਇਹ ਹੈ ਕਿ 3 ਆਰੋਪੀਆਂ ਵੱਲੋ ਮੁੱਦਈ ਦੀ ਘੇਰ ਕੇ ਕੁੱਟਮਾਰ ਕੀਤੀ ਗਈ। ਵਜ੍ਹਾ ਰੰਜਿਸ਼ ਇਹ ਸੀ ਕਿ ਮੁੱਦਈ ਦੀ ਮਾਸੀ ਦੀ ਲੜਕੀ ਨੇ ਉਹਨਾ ਆਰੋਪੀਆਂ ਖਿਲਾਫ ਦਰਖਾਸਤ ਦਿੱਤੀ ਹੋਈ ਹੈ। ਜਿਸ ਕਰਕੇ ਉਹਨਾ ਨੇ ਮੁੱਦਈ ਦੀ ਕੁੱਟਮਾਰ ਕੀਤੀ ਜਿਸ ਤੋ ਬਾਅਦ ਥਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।