ਮਲੋਟ: ਸਹਾਇਕ ਕਮਿਸ਼ਨਰ ਸ਼ਿਵਾਂਸ਼ ਅਸਥਾਨਾ ਵੱਲੋਂ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਪਿੰਡ ਬਾਮ ਦਾ ਕੀਤਾ ਗਿਆ ਦੌਰਾ
Malout, Muktsar | Sep 17, 2025 ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਸਹਾਇਕ ਕਮਿਸ਼ਨਰ (ਜ) ਸ਼ਿਵਾਂਸ਼ ਅਸਥਾਨਾ ਵੱਲੋਂ ਪਿਛਲੇ ਦਿਨੀ ਹੋਈਆਂ ਲਗਾਤਾਰ ਬਾਰਸ਼ਾਂ ਦੇ ਕਾਰਨ ਹੋਏ ਨੁਕਸਾਨ ਦੇ ਸਬੰਧ ਵਿਚ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਬਾਮ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸਹਾਇਕ ਕਮਿਸ਼ਨਰ ਸ਼ਿਵਾਂਸ਼ ਅਸਥਾਨਾ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਕਿ ਪਾਣੀ ਨਾਲ ਹੋਏ ਨੁਕਸਾਨ ਦੀ ਜਲਦ ਤੋਂ ਜਲਦ ਗਿਰਦਾਵਰੀ ਕਰਵਾ ਕੇ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ