ਸੰਗਰੂਰ: ਸੰਗਰੂਰ ਦੇ ਪ੍ਰਬੰਧਕੀ ਕੰਪਲੈਕਸ ਵਿਖੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਸਮਾਗਮਾਂ ਸਬੰਧੀ ਸਮੀਖਿਆ ਮੀਟਿੰਗ
ਸੰਗਰੂਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੀਆਂ ਜਾਣ ਵਾਲੀਆਂ ਯਾਤਰਾਵਾਂ ਸਬੰਧੀ ਕੀਤੇ ਗਏ ਪ੍ਰਬੰਧਾ ਸਬੰਧੀ ਇੱਕ ਸਮੀਖਿਆ ਮੀਟਿੰਗ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਅਤੇ ਪੰਜਾਬ ਹੈਰੀਟੇਜ ਤੇ ਟੂਰੀਜ਼ਮ ਪ੍ਰਮੋਟਿੰਗ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਨੇ ਕੀਤੀ ।