ਗੁਰੂ ਹਰਸਹਾਏ: ਮੈਡੀਕਲ ਕਾਲਜ ਫਰੀਦਕੋਟ 'ਚ ਬਲੱਡ ਦੀ ਘਾਟ ਦੇ ਚਲਦਿਆਂ ਮੇਰਾ ਪਰਿਵਾਰ ਵੈਲਫੇਅਰ ਸੋਸਾਇਟੀ ਵੱਲੋਂ ਸੀਐਚਸੀ ਗੁਰੂਹਰਸਹਾਏ ਵਿਖੇ ਲਗਾਇਆ ਖੂਨਦਾਨ ਕੈਂਪ
ਸੀ.ਐੱਚ.ਸੀ ਗੁਰੂਹਰਸਹਾਏ ਵਿਖੇ ਡਾ. ਇੰਦੂ ਬਾਲਾ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਹਸਪਤਾਲ਼ ਦੇ ਸਟਾਫ਼ ਅਤੇ ਮੇਰਾ ਪਰਿਵਾਰ ਵੈਲਫੇਅਰ ਸੋਸਾਇਟੀ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਬਲੱਡ ਬੈਂਕ ਵਿੱਚ ਖੂਨ ਦੀ ਘਾਟ ਦੇ ਚਲਦੇ ਸ਼ੁਕਰਵਾਰ ਨੂੰ 1 ਵਜੇ ਤੋਂ ਲੈ ਕੇ 4 ਵਜੇ ਤੱਕ ਐਮਰਜੈਂਸੀ ਖੂਨਦਾਨ ਕੈਂਪ ਲਗਾਇਆ ਗਿਆ । ਇਸ ਮੌਕੇ 51 ਖ਼ੂਨਦਾਨੀਆਂ ਨੇ ਖੂਨਦਾਨ ਕਰਕੇ ਇਸ ਕੈਂਪ ਨੂੰ ਸਫਲ ਬਣਾਇਆ ।