ਮੁਕਤੀਸਰ ਗੈਸਟ ਹਾਊਸ ਵਿਖੇ ਹੜ ਪੀੜਿਤ ਲੋਕਾਂ ਦੀ ਸਹਾਇਤਾ ਲਈ ਇੱਕਜੁੱਟ ਹੋਈਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ
Sri Muktsar Sahib, Muktsar | Sep 4, 2025
ਪੰਜਾਬ ਵਿੱਚ ਹੜਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਕਰਨ ਵਾਸਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੀ ਇੱਕ ਮੀਟਿੰਗ ਦੇਰ ਸ਼ਾਮ 7 ਵਜੇ ਮੁਕਤੀਸਰ ਗੈਸ ਹਾਊਸ ਵਿਖੇ ਹੋਈ। ਮੀਟਿੰਗ ਦੌਰਾਨ ਹੜ ਪੀੜਤਾਂ ਦੀ ਸਹਾਇਤਾ ਲਈ ਫੰਡ ਇਕੱਠੇ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਅਵਸਰ ਤੇ 11 ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ। ਕੁੱਝ ਸੰਸਥਾਵਾਂ ਵੱਲੋਂ ਆਪਣੇ ਪੱਧਰ ਤੇ ਫੰਡ ਦਿੱਤੇ ਜਾਣ ਦੀ ਘੋਸ਼ਣਾ ਵੀ ਕੀਤੀ ਗਈ।