ਮੁਕਤਸਰ: ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰ - ਬੀਕੇਯੂ ਸਿੱਧੂਪੁਰ ਪੰਜਾਬ ਬੁਲਾਰਾ ਹਰਿੰਦਰ ਸਿੰਘ
15 ਅਗਸਤ ਆਜ਼ਾਦੀ ਦਿਹਾੜੇ ਤੇ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅੰਦਰ ਟਰੈਕਟਰ ਮਾਰਚ ਕੀਤਾ ਗਿਆ। ਅਤੇ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕ੍ਰਿਮੀਨਲ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ ਗਿਆ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਖ ਵੱਖ ਤਰਹਾਂ ਦੇ ਲੋਕ ਵਿਰੋਧੀ ਕਾਨੂੰਨ ਬਣਾ ਕੇ ਲੋਕਾਂ ਦੀ ਆਜ਼ਾਦੀ ਖੋਹਣਾ ਚਾਹੁੰਦੀ ਹੈ।