ਲਹਿਰਾ: ਚਿੱਟ ਫੰਡ ਕੰਪਨੀਆਂ ਖਿਲਾਫ ਲਹਿਰਾ ਗਾਗਾ ਥਾਣੇ ਅੱਗੇ 15 ਅਪ੍ਰੈਲ ਨੂੰ ਦਿੱਤਾ ਜਾਵੇਗਾ ਧਰਨਾ
Lehra, Sangrur | Apr 10, 2024 ਚਿੱਟ ਫੰਡ ਕੰਪਨੀਆਂ ਦੇ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਵਾਉਣ ਲਈ 15 ਅਪ੍ਰੈਲ ਨੂੰ ਸਦਲ ਥਾਣਾ ਲਹਿਰਾ ਅੱਗੇ ਰੋਸ ਧਰਨਾ ਲਗਾਇਆ ਜਾਵੇਗਾ। ਇਸ ਸਬੰਧੀ ਮਜ਼ਦੂਰ ਮੁਕਤੀ ਮੋਰਚਾ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭੋਲੇ ਭਾਲੇ ਲੋਕਾਂ ਨੂੰ ਪੈਸੇ ਦੁਗਣੇ ਕਰਨ ਦਾ ਝਾਸਾ ਦੇ ਕੇ ਚਿੱਟ ਫੰਡ ਕੰਪਨੀਆਂ ਬਣਾ ਕੇ ਲੋਕਾਂ ਦੀ ਲੁੱਟ ਕਰਨ ਵਾਲੇ ਠੱਗਾਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ। ਜਿਸ ਨੂੰ ਲੈ ਕੇ 15 ਅਪ੍ਰੈਲ ਨੂੰ ਧਰਨਾ ਦਿੱਤਾ ਜਾਵੇਗਾ।