ਕਪੂਰਥਲਾ: ਕੁਹਾੜਾ: ਖੇਤਾਂ 'ਚ ਕੰਮ ਕਰਦੇ ਮਜ਼ਦੂਰ ਨੂੰ ਸੱਪ ਨੇ ਡੱਸਿਆ, ਹਸਪਤਾਲ ਦਾਖਲ
ਪਿੰਡ ਕੁਹਾੜਾ ਵਿਖੇ ਖੇਤਾਂ ਵਿੱਚ ਕੰਮ ਕਰ ਰਹੇ ਇੱਕ ਪ੍ਰਵਾਸੀ ਮਜ਼ਦੂਰ ਮਨੋਜ ਨੂੰ ਸੱਪ ਨੇ ਡੱਸ ਲਿਆ। ਮਜ਼ਦੂਰ ਨੂੰ ਗੰਭੀਰ ਹਾਲਤ ਵਿੱਚ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।