ਅਬੋਹਰ: ਅਨਾਜ ਮੰਡੀ ਵਿੱਚ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਕਿਸਾਨ ਪਰੇਸ਼ਾਨ, ਝੋਨੇ ਦੀ ਖਰੀਦ ਨਾ ਹੋਣ ਕਾਰਨ ਕਈ ਕਈ ਦਿਨ ਮੰਡੀ ਵਿੱਚ ਗੁਜ਼ਾਰਨ ਲਈ ਮਜ਼ਬੂਰ
Abohar, Fazilka | Oct 15, 2025 ਅਨਾਜ ਮੰਡੀ ਅਬੋਹਰ ਵਿੱਚ ਆਪਣੀ ਝੋਨੇ ਦੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦੀ ਖਰੀਦ ਨਾ ਹੋਣ ਕਾਰਨ ਬਹੁਤ ਸਾਰੇ ਕਿਸਾਨ ਕਈ ਕਈ ਦਿਨ ਅਨਾਜ਼ ਮੰਡੀ ਵਿੱਚ ਗੁਜ਼ਾਰਨ ਲਈ ਮਜਬੂਰ ਹੋ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਵੱਧ ਨਮੀ ਦਾ ਹਵਾਲਾ ਦੇ ਕੇ ਉਨ੍ਹਾਂ ਦੇ ਝੋਨੇ ਦੀ ਖਰੀਦ ਨਹੀਂ ਕੀਤੀ ਜਾ ਰਹੀ ਅਤੇ ਅਕਸਰ ਝੋਨੇ ਵਿੱਚ 17 ਫੀਸਦੀ ਤੋਂ ਵੱਧ ਨਮੀ ਦੱਸ ਕੇ ਕਾਟ ਲਗਾਉਣ ਦੀ ਗੱਲ ਕੀਤੀ ਜਾਂਦੀ ਹੈ।