ਅੰਮ੍ਰਿਤਸਰ 2: ਪ੍ਰਜਾਪਤ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਕੀਤਾ ਗਿਆ ਸਨਮਾਨਿਤ
ਪੰਜਾਬ ਪੁਲਿਸ ਵੱਲੋਂ ਨਸ਼ੇ ਖਿਲਾਫ ਸ਼ੁਰੂ ਕੀਤੇ ਅਭਿਆਨ ਤਹਿਤ ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਤੇ ਨਸ਼ੇ ਤਸਕਰਾਂ ਨੂੰ ਗ੍ਰਫਤਾਰ ਕੀਤਾ ਜਾ ਰਿਹਾ ਜਿਸ ਤੇ ਚਲਦੇ ਪ੍ਰਜਾਪਤ ਵੈਲਫੇਅਰ ਐਸੋਸੀਏਸ਼ਨ ਦੇ ਅੰਮ੍ਰਿਤਸਰ ਯੂਨਿਟ ਵੱਲੋਂ ਪੁਲਿਸ ਕਮਿਸ਼ਨਰ ਦਫਤਰ ਦੇ ਵਿੱਚ ਜਾ ਕੇ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਨੂੰ ਸਨਮਾਨਿਤ ਕੀਤਾ ਗਿਆ ਤੇ ਨਸ਼ੇ ਪ੍ਰਤੀ ਸ਼ੁਰੂ ਕੀਤੀ ਜੰਗ ਦੇ ਵਿੱਚ ਉਹਨਾਂ ਦਾ ਸਹਿਯੋਗ ਦੇਣ ਲਈ ਉਹਨਾਂ ਨੂੰ ਭਰੋਸਾ ਦਵਾਇਆ ਗਿਆ