ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਕਿ ਏ.ਐਸ.ਆਈ. ਸੁਖਵਿੰਦਰ ਕੁਮਾਰ ਨੇ ਗਸ਼ਤ ਦੌਰਾਨ ਹਮੀਰਾ ਦੇ ਪੁੱਲ ਦੇ ਨਜ਼ਦੀਕ ਸੇਵਾ ਸਿੰਘ ਵਾਸੀ ਪਿੰਡ ਹਮੀਰਾ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਉਸਦੇ ਨਿਸ਼ਾਨ ਦੇਹੀ ਤੇ ਵੇਚਣ ਵਾਲੇ ਕੁਲਵਿੰਦਰ ਸਿੰਘ ਉਰਫ਼ ਕਿੰਦਰ ਵਾਸੀ ਪਿੰਡ ਬੂਟ ਨੂੰ ਵੀ ਗ੍ਰਿਫਤਾਰ ਕਰ ਲਿਆ।