ਅੰਮ੍ਰਿਤਸਰ 2: ਗੋਲ ਬਾਗ ਕੁਸ਼ਤੀ ਸਟੇਡੀਅਮ ਵਿਖੇ ਹੋਏ 'ਖੇਡਾਂ ਵਤਨ ਪੰਜਾਬ ਦੀਆਂ-2026' ਦੇ ਮੁਕਾਬਲੇ
ਅੰਮ੍ਰਿਤਸਰ ਦੇ ਗੋਲ ਬਾਗ ਕੁਸ਼ਤੀ ਸਟੇਡੀਅਮ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ-2026' ਤਹਿਤ ਕੁਸ਼ਤੀ ਮੁਕਾਬਲੇ ਕਰਵਾਏ ਗਏ। ਵਿਧਾਇਕ ਡਾ. ਅਜੈ ਗੁਪਤਾ ਨੇ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਅਤੇ ਖਿਡਾਰੀਆਂ ਦਾ ਹੌਸਲਾ ਵਧਾਇਆ। ਇਹ ਖੇਡਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ਹਨ।