ਮਲੋਟ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਪਿੰਡ ਪੰਜਾਵਾ ਅਤੇ ਕੱਖਾਂਵਾਲੀ ਵਿਖੇ ਜਾਗਰੂਕਤਾ ਸਮਾਗਮ ਦਾ ਕੀਤਾ ਗਿਆ ਆਯੋਜਿਤ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਸੂਬੇ ਵਿੱਚ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਨ ਸਭਾ ਲੰਬੀ ਦੇ ਪਿੰਡ ਪੰਜਾਵਾ ਅਤੇ ਕੱਖਾਂਵਾਲੀ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਸਮਾਗਮਾਂ ਕਰਵਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਯੂਥ ਆਗੂ ਅਮੀਤ ਖੁੱਡੀਆਂ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।