ਮਲੇਰਕੋਟਲਾ: ਨਜਾਇਜ਼ 12 ਬੋਤਲਾਂ ਸ਼ਰਾਬ ਨਾਲ ਬਨਭੌਰਾ ਦੇ ਇਕ ਵਿਅਕਤੀ ਨੂੰ ਅਮਰਗੜ੍ਹ ਪੁਲਿਸ ਵੱਲੋਂ ਕੀਤਾ ਗਿਆ ਗ੍ਰਿਫ਼ਤਾਰ
ਅਮਰਗੜ੍ਹ ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਹੌਲਦਾਰ ਨਾਸਰਦੀਨ ਨੇ ਸਮੇਤ ਪੁਲਿਸ ਪਾਰਟੀ ਅਤੇ ਆਬਕਾਰੀ ਵਿਭਾਗ ਦੇ ਕਰਮਚਾਰੀਆ ਨਾਲ ਬਨਭੌਰਾ ਵਿਖੇ ਰੇਡ ਕਰਕੇ 12 ਬੋਤਲਾ ਸ਼ਰਾਬ ਮਾਰਕਾ ਰਾਜਧਾਨੀ ਵ੍ਹਿਸਕੀ ਸਮੇਤ ਕਥਿਤ ਆਰੋਪੀ ਬਲਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ।