ਰਾਏਕੋਟ ਦੇ ਮਲੇਰਕੋਟਲਾ ਰੋਡ ’ਤੇ ਸਥਿਤ ਲਾਇਨਜ਼ ਭਵਨ ਵਿਖੇ ਲਾਇਨਜ਼ ਕਲੱਬ ਰਾਏਕੋਟ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਪੋਰਟਸ ਐਂਡ ਵੈਲਫੇਅਰ ਕਲੱਬ ਤੇ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਵਿਸ਼ਾਲ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਨੇ 210 ਦੇ ਕਰੀਬ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੈਂਜ਼ ਆਪ੍ਰੇਸ਼ਨ ਲਈ 45 ਮਰੀਜ਼ ਚੁਣੇ ਗਏ਼ ।