ਖੰਨਾ: ਕੈਬਨਿਟ ਮੰਤਰੀ ਨੇ ਹਲਕਾ ਖੰਨਾ ਦੇ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਨਾਲ ਪ੍ਰਭਾਵਿਤ 120 ਪਰਿਵਾਰਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ
ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ , ਖੰਨਾ ਵਿਖੇ ਹਲਕਾ ਖੰਨਾ ਦੇ ਵੱਖ-ਵੱਖ ਪਿੰਡਾਂ ਦੇ 120 ਵਿਅਕਤੀਆਂ ਜਿਨ੍ਹਾਂ ਦੇ ਭਾਰੀ ਬਰਸਾਤ ਤੇ ਹੜ੍ਹ ਵਰਗੇ ਹਾਲਾਤ ਨਾਲ ਨੁਕਸਾਨੇ ਮਕਾਨਾਂ ਦੀ ਥਾਂ ਤੇ ਨਵਾਂ ਮਕਾਨ ਬਣਾਉਣ ਲਈ 1.44 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ, ਤਾਂ ਜੋ ਉਹ ਆਪਣੇ ਘਰ ਦੁਬਾਰਾ ਬਣਾ ਸਕਣ। ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹਰੇਕ ਯੋਗ ਪਰਿਵਾਰ ਨੂੰ ਪਹਿਲੀ ਕਿਸ਼ਤ ਦਿੱਤੀ ਹੈ