ਪੱਟੀ: ਪਿੰਡ ਚੋਧਰੀ ਵਾਲਾ, ਖੇਡਾ, ਦਰਗਾਪੁਰ, ਜੱਲੇਵਾਲ, ਨੰਦਪੁਰ ਅਤੇ ਨੌਸ਼ਹਿਰਾ ਪੰਨੂਆਂ ਵਿਖੇ ਨਸ਼ਾ ਮੁਕਤੀ ਯਾਤਰਾ ਦੇ ਤਹਿਤ ਪ੍ਰੋਗਰਾਮ ਆਯੋਜਿਤ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਹਾਂ ਪੱਖੀ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹ ਪਈ ਹੈ। ਇਹ ਪ੍ਰਗਟਾਵਾ ਸ਼੍ਰੀ ਦਿਲਬਾਗ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਨੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।