ਮਲੋਟ: ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਰਾਮ ਨਗਰ ਖਜਾਨ ਸਿੰਘ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ
Malout, Muktsar | Jul 10, 2024 ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਡਾ.ਸੰਜੀਵ ਕੁਮਾਰ ਐਸ.ਡੀ.ਐਮ.ਮਲੋਟ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਰਾਮਨਗਰ ਖਜਾਨ ਸਿੰਘ ਵਿਖੇ ਜਨ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਜਿ਼ਲ੍ਹੇ ਵਿੱਚ ਜਨ ਸੁਵਿਧਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ