ਮਲੋਟ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਬੋਦੀਵਾਲਾ, ਪੰਨੀਵਾਲਾ ਅਤੇ ਮਿੱਡਾ ਵਿਖੇ 1.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਪਿੰਡ ਬੋਦੀਵਾਲਾ ਵਿਖੇ ਲਗਭਗ 25 ਲੱਖ ਦੀ ਲਾਗਤ ਨਾਲ ਬਨਣ ਵਾਲੇ ਪੰਚਾਇਤ ਘਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡ ਵਿਚ ਲਗਭਗ 36 ਲੱਖ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ , 3 ਲੱਖ ਦੀ ਲਾਗਤ ਨਾਲ ਬਸ ਸਟੈਂਡ ਦੀ ਉ