ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਬਸੀ ਪਠਾਣਾ ਵਿੱਚ ਅਡਵਾਈਜਰੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਤੋਂ 20 ਦਿਨਾਂ ਵਿਚਕਾਰ ਗਰਮੀ ਹੋਰ ਵਧਣ ਦੀ ਸੰਭਾਵਨਾ ਹੈ। ਇਸ ਲਈ ਸਿਹਤ ਵਿਭਾਗ ਵੱਲੋਂ ਐਸਐਮਓ ਹਰਲੀਨ ਕੌਰ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ ਤਾਂ ਜੋ ਲੋਕਾਂ ਨੂੰ ਗਰਮੀ ਦੇ ਮੌਸਮ 'ਚ ਬਿਮਾਰੀਆਂ ਤੋਂ ਬਚਾਇਆ ਜਾ ਸਕੇ।