ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਵਿਜੀਲੈਂਸ ਬਿਊਰੋ ਨੇ ਜਾਂਚੇ ਝੋਨੇ ਦੀ ਖ੍ਰੀਦ, ਲਿਫਟਿੰਗ ਅਤੇ ਅਦਾਇਗੀ ਦੇ ਪ੍ਰਬੰਧ
Sri Muktsar Sahib, Muktsar | Oct 16, 2025
ਵਿਜੀਲੈਂਸ ਬਿਊਰੋ ਵੱਲੋਂ ਅੱਜ ਮੁਕਤਸਰ, ਮਲੋਟ ਗਿੱਦੜਬਾਹਾ ਤੇ ਬਰੀਵਾਲਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਡੀਐਸਪੀ ਅਮਨਦੀਪ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ੍ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਜਾਇਜ਼ਾ ਲਿਆ ਗਿਆ। ਜਦਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਮੁਕਤਸਰ ਦੀ ਮੰਡੀ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ