ਨਵਾਂਸ਼ਹਿਰ: ਨਵਾਂਸ਼ਹਿਰ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਕੀਤੇ ਢੁਕਵੇਂ ਪ੍ਰਬੰਧ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਣ ਦੀ ਅਪੀਲ
ਨਵਾਂਸ਼ਹਿਰ: ਅੱਜ ਮਿਤੀ 17 ਸਤੰਬਰ 2025 ਦੀ ਸ਼ਾਮ 4: 30 ਬਜੇ ਡੀਸੀ ਨਵਾਂਸ਼ਹਿਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਨਵਾਂ ਸ਼ਹਿਰ ਦੀਆਂ 30 ਸਥਾਈ ਅਤੇ 10 ਅਸਥਾਈ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੂਰੇ ਢੁਕਵੇਂ ਪ੍ਰਬੰਧ ਕਰ ਲਏ ਗਏ ਹਨ ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨ ਲਈ ਉਹ ਸੁੱਕਾ ਝੋਨਾ ਹੀ ਲੈ ਕੇ ਆਣ।