ਖੰਨਾ: ਪਾਇਲ ਦੇ ਪਿੰਡ ਜੰਡਾਲੀ ਵਿਖੇ ਕਾਂਗਰਸ ਪਾਰਟੀ ਨੇ ਕੀਤੀ ਮੀਟਿੰਗ ਦੋ ਦਰਜਨ ਨੋਜਵਾਨ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਿਲ
ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਜੰਡਾਲੀ ਵਿਖੇ ਅੱਜ ਕਾਂਗਰਸ ਪਾਰਟੀ ਦੀ ਜ਼ਿਲਾ ਪ੍ਰਧਾਨ ਅਤੇ ਪਾਇਲ ਦੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਹੀ ਵਿੱਚ ਇੱਕ ਮੀਟਿੰਗ ਹੋਈ ਜਿਸ ਵਿੱਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲਗਭਗ ਦੋ ਦਰਜਨ ਨੌਜਵਾਨ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ ਇਸ ਸਮੇਂ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਨੂੰ ਪਾਰਟੀ ਦੇ ਵਿੱਚ ਬਣਨ ਦਾ ਮਾਣ ਸਨਮਾਨ ਪੂਰਾ ਦਿੱਤਾ ਜਾਵੇਗਾ