ਮੋਗਾ: ਡਿਪਟੀ ਕਮਿਸ਼ਨਰ ਵੱਲੋਂ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਜ਼ਿਲ੍ਹਾ ਮੋਗਾ ਦਾ ਬਣਾਇਆ ਗਿਆ ਸਵੀਪ ਆਈਕਨ
ਮੁੱਖ ਚੋਣ ਕਮਿਸ਼ਨਰ ਪੰਜਾਬ ਨੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਹੈ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਆਪਣੇ ਦਫ਼ਤਰ ਵਿੱਚ ਗਾਇਕ ਗਿੱਲ ਰੌਂਤਾ ਨੂੰ ਬੁਲਾ ਕੇ ਉਨ੍ਹਾਂ ਦੀ ਨਿਯੁਕਤੀ ਸਬੰਧੀ ਜਾਣਕਾਰੀ ਦਿੱਤੀ।