ਭੁਲੱਥ: ਢਿੱਲਵਾਂ ਪੁਲਿਸ ਵੱਲੋਂ 2 ਨੌਜਵਾਨ 15 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਕਾਬੂ
ਢਿੱਲਵਾਂ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ ਵਿੱਚ ਫਗਵਾੜਾ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ 15 ਗ੍ਰਾਮ ਹੈਰੋਇਨ ਅਤੇ ਇੱਕ ਕਾਰ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਹਾਈਟੈਕ ਨਾਕੇ 'ਤੇ ਚੈਕਿੰਗ ਦੌਰਾਨ ਇਹ ਸਫਲਤਾ ਮਿਲੀ ਹੈ। ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।