ਗਿੱਦੜਬਾਹਾ: ਪਿੰਡ ਲੂੰਡੇਵਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਕੀਤਾ ਤਿੱਖਾ ਵਿਰੋਧ
ਪਿੰਡ ਲੂੰਡੇਵਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਹੰਸਰਾਜ ਹੰਸ ਦਾ ਪਿੰਡ ਵਿੱਚ ਪ੍ਰਚਾਰ ਕਰਨ ਲਈ ਪੁੱਜਣ ਤੇ ਉਹਨਾਂ ਦਾ ਤਿੱਖਾ ਵਿਰੋਧ ਕੀਤਾ ਇਸ ਮੌਕੇ ਕਿਸਾਨਾਂ ਨੇ ਭਾਜਪਾ ਸਰਕਾਰ ਅਤੇ ਭਾਜਪਾ ਦੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ|